ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-04-2026 ਅੰਗ 788

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-04-2026 ਅੰਗ 788

ਸਲੋਕ ਮ: ੩

॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥

ਅਰਥ:  ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ। ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ। ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਤਾਂ ਹੇ ਨਾਨਕ! ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ ॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ
ਪਟਿਆਲਾ, 17, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਗਰਮੀ ਦੇ ਮੌਸਮ ਵਿੱਚ ਜਦੋਂ ਤਾਪਮਾਨ ਵਧਣ ਲੱਗਦਾ ਹੈ, ਤਾਂ ਸਰੀਰ ਨੂੰ ਅੰਦਰੋਂ...
ਬਾਦਸ਼ਾਹ ਦੇ ਨਵੇਂ ਗੀਤ ‘ਟਟੀਹਰੀ’ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ
ਹਰਿਆਣਾ ਵਿੱਚ ਮਾਲੀਆ ਨਾਲ ਸਬੰਧਤ ਸ਼ਿਕਾਇਤਾਂ ਦਾ ਹੱਲ 48 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ
ਭਾਰਤ ਅਤੇ ਨਿਊਜ਼ੀਲੈਂਡ 27 ਅਪ੍ਰੈਲ ਨੂੰ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਹਸਤਾਖਰ ਕਰਨਗੇ
ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਏਸ਼ੀਆ ਦੇ ਸੱਭ ਤੋਂ ਅਮੀਰ ਵਿਅਕਤੀ ਦਾ ਖ਼ਿਤਾਬ ਹਾਸਲ ਕਰ ਲਿਆ ਹੈ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ
19 ਅਪ੍ਰੈਲ ਨੂੰ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ