ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-05-2024 ਅੰਗ 737

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-05-2024 ਅੰਗ 737

ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥

ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ bਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥ ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ॥ (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ॥੨॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਦਿੱਲੀ 'ਚ ਹੀਟ ਵੇਵ ਦਾ ਸੀਜ਼ਨ ਸ਼ੁਰੂ,ਮੌਸਮ ਵਿਭਾਗ ਨੇ ਅੱਜ ਪੂਰੇ ਦਿਨ ਲਈ ਅਹਿਮ ਚੇਤਾਵਨੀ ਜਾਰੀ ਕੀਤੀ ਦਿੱਲੀ 'ਚ ਹੀਟ ਵੇਵ ਦਾ ਸੀਜ਼ਨ ਸ਼ੁਰੂ,ਮੌਸਮ ਵਿਭਾਗ ਨੇ ਅੱਜ ਪੂਰੇ ਦਿਨ ਲਈ ਅਹਿਮ ਚੇਤਾਵਨੀ ਜਾਰੀ ਕੀਤੀ
New Delhi,18 May,2024,(Azad Soch News):- ਦਿੱਲੀ 'ਚ ਸ਼ੁੱਕਰਵਾਰ ਨੂੰ ਗਰਮੀ ਨੇ ਲੋਕਾਂ ਨੂੰ ਝੁਲਸ ਦਿੱਤਾ,ਗਰਮੀ ਅਤੇ ਗਰਮੀ ਕਾਰਨ ਰਾਜਧਾਨੀ ਤੰਦੂਰ...
ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰਣ ਸਿਫਤ ਕੌਰ ਸਮਰਾ ਦੀ ਪੈਰਿਸ ਓਲੰਪਿਕ 2024 ਲਈ ਚੋਣ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-05-2024 ਅੰਗ 696
ਲੋਕ ਸਭਾ ਹਲਕਾ 10-ਫਿਰੋਜ਼ਪੁਰ ਵਿੱਚ ਬਣਨਗੇ 50 ਮਾਡਲ ਪੋਲਿੰਗ ਸਟੇਸ਼ਨ-ਧੀਮਾਨ
ਮੋਗਾ ਵਿੱਚ ਪਸ਼ੂਆਂ ਨੂੰ ਮੂੰਹ ਖੁਰ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਣ ਸ਼ੁਰੂ
ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਧੀਮਾਨ
PGI ਦੇ ਐਂਡੋਕਰੀਨੋਲੋਜੀ ਵਿਭਾਗ 'ਚ ਸਪੈਸ਼ਲ ਕਲੀਨਿਕ ਸ਼ੁਰੂਆਤ