ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-07-2026 ਅੰਗ 626

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-07-2026 ਅੰਗ 626

ਸੋਰਠਿ ਮਹਲਾ ੫

॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

ਅਰਥ:- ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਜੇਹੜਾ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ