ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-02-2026 ਅੰਗ 617

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-02-2026 ਅੰਗ 617

ਸੋਰਠਿ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ

॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 5 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ
ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ
ਮਿਸ਼ਨ ‘ਹਾਰਦਿਕ ਮਿਲਨ 4.0’ ਤਹਿਤ ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਆਯੋਜਿਤ
ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਰੀਨ ਸਕੂਲ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਜੈਪਾਲ ਨੂੰ ਮਿਲਿਆ ਕੌਮੀ ਪੱਧਰ ਤੇ ਸਨਮਾਨ
ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ 'ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ