ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-06-2026 ਅੰਗ 670

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-06-2026 ਅੰਗ 670

ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥

ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥

ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥

ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥

ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਸ਼ੁੱਕਰਵਾਰ, ੨੨ ਜੇਠ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੭੦)

ਪੰਜਾਬੀ ਵਿਆਖਿਆ:-  ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ...
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ
'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਪੰਜਾਬ ਦੀਆਂ 97 ਫ਼ੀਸਦੀ ਔਰਤਾਂ ਨੂੰ ਬਣਾਏਗੀ ਸਮਰੱਥ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹਰਭਜਨ ਸਿੰਘ ਈਟੀਓ ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ
ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ
ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ