ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2026 ਅੰਗ 663

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2026 ਅੰਗ 663

ਧਨਾਸਰੀ ਮਹਲਾ ੩ ਘਰੁ ੨ ਚਉਪਦੇ

ੴ ਸਤਿਗੁਰ ਪ੍ਰਸਾਦਿ

॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥

ਅਰਥ:- ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥ (ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ, ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ॥ ਰਹਾਉ ॥ (ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ- (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ ॥੨॥ ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ॥੩॥ (ਹੇ ਭਾਈ! ਭਾਵੇਂ) ਉਹ ਇੱਕ ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਨਾਨਕ ਜੀ! ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ ॥੪॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ