ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-12-2024 ਅੰਗ 508

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-12-2024 ਅੰਗ 508

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ

ੴ ਸਤਿਗੁਰ ਪ੍ਰਸਾਦਿ ॥

ਸਲੋਕੁ ਮਃ ੩

॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ ‘ਵਾਰ’, ਇਸ ਨੂੰ ਸਿਕੰਦਰ ਬਿਰਾਹਿਮ ਦੀ ‘ਵਾਰ’ ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।ਇਹ ਜਗਤ ਅਣਪੱਤ (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

'ਆਪ' ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ’ਚੋਂ 60 ਤੋਂ ਵੱਧ ਜਿੱਤੇਗੀ-ਰਾਜ ਸਭਾ ਮੈਂਬਰ ਸੰਜੇ ਸਿੰਘ 'ਆਪ' ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ’ਚੋਂ 60 ਤੋਂ ਵੱਧ ਜਿੱਤੇਗੀ-ਰਾਜ ਸਭਾ ਮੈਂਬਰ ਸੰਜੇ ਸਿੰਘ
New Delhi, 23 JAN,2025,(Azad Soch News):- ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (Rajya Sabha member of AAP Sanjay Singh)...
Haryana News: ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ 'ਚ 804 ਕਰੋੜ ਰੁਪਏ ਦਾ ਏਜੰਡਾ ਪਾਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ
ਨਵੀਂ ਵੰਦੇ ਭਾਰਤ ਟਰੇਨ ਲਾਂਚ ਲਈ ਤਿਆਰ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ H-1B ਵੀਜ਼ਾ ‘ਤੇ ਆਪਣੇ ਸਟੈਂਡ ਦਾ ਖੁਲਾਸਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-01-2025 ਅੰਗ 643
IAS ਅਧਿਕਾਰੀ ਉਤਸਵ ਆਨੰਦ ਹਰਿਆਣਾ ਦੇ IAS Cadre ਵਿੱਚ ਹੋਏ ਸ਼ਾਮਲ