ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-01-2025 ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-01-2025 ਅੰਗ 706

ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥ ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥

ਸਲੋਕ ॥ ਮਨੁੱਖ ਆਪਣੇ ਟੱਬਰ ਵਾਸਤੇ ਕਈ ਕੋਸ਼ਿਸ਼ਾਂ ਕਰਦੇ ਹਨ, ਮਾਇਆ ਦੀ ਖ਼ਾਤਰ ਅਨੇਕਾਂ ਆਹਰ ਕਰਦੇ ਹਨ, ਪਰ ਪ੍ਰਭੂ ਦੀ ਭਗਤੀ ਦੀ ਤਾਂਘ ਤੋਂ ਸੱਖਣੇ ਰਹਿੰਦੇ ਹਨ, ਤੇ ਹੇ ਨਾਨਕ! ਜੋ ਜੀਵ ਪ੍ਰਭੂ ਨੂੰ ਵਿਸਾਰਦੇ ਹਨ ਉਹ (ਮਾਨੋ) ਜਿੰਨ ਭੂਤ ਹਨ ।੧। ਜੇਹੜੀ ਪ੍ਰੀਤਿ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਨਾਲ ਲਾਈਦੀ ਹੈ, ਉਹ ਆਖ਼ਰ ਟੁੱਟ ਜਾਂਦੀ ਹੈ । ਪਰ, ਹੇ ਨਾਨਕ! ਜੇ ਸਾਈਂ ਪ੍ਰਭੂ ਨਾਲ ਰੱਤੇ ਰਹੀਏ, ਤਾਂ ਇਹੋ ਜਿਹੀ ਜੀਵਨ-ਜੁਗਤਿ ਸਦਾ ਕਾਇਮ ਰਹਿੰਦੀ ਹੈ ।੨। ਪਉੜੀ ॥ ਜਿਸ ਜਿੰਦ ਦੇ ਵਿਛੁੜਨ ਨਾਲ (ਮਨੁੱਖ ਦਾ) ਸਰੀਰ ਸੁਆਹ ਹੋ ਜਾਂਦਾ ਹੈ, ਸਾਰੇ ਲੋਕ (ਉਸ ਸਰੀਰ) ਨੂੰ ਅਪਵਿੱਤ੍ਰ ਆਖਣ ਲੱਗ ਪੈਂਦੇ ਹਨ; ਜਿਨ੍ਹਾਂ ਸਨਬੰਧੀਆਂ ਨਾਲ ਇਤਨਾ ਪਿਆਰ ਹੁੰਦਾ ਹੈ, ਉਹ ਇਕ ਪਲਕ ਲਈ ਭੀ ਘਰ ਵਿਚ ਰਹਿਣ ਨਹੀਂ ਦੇਂਦੇ । ਪਾਪ ਕਰ ਕਰ ਕੇ ਧਨ ਇਕੱਠਾ ਕਰਦਾ ਰਿਹਾ, ਪਰ ਉਸ ਜਿੰਦ ਦੇ ਕਿਸੇ ਕੰਮ ਨਾਹ ਆਇਆ । ਇਹ ਸਰੀਰ (ਕੀਤੇ) ਕਰਮਾਂ ਦੀ (ਮਾਨੋ) ਪੈਲੀ ਹੈ (ਇਸ ਵਿਚ) ਜਿਹੋ ਜਿਹਾ (ਕਰਮ-ਰੂਪ ਬੀਜ ਕੋਈ) ਬੀਜਦਾ ਹੈ ਉਹੀ ਵੱਢਦਾ ਹੈ । ਜੋ ਮਨੁੱਖ (ਪ੍ਰਭੂ ਦੇ) ਕੀਤੇ (ਉਪਕਾਰਾਂ) ਨੂੰ ਭੁਲਾਉਂਦੇ ਹਨ ਉਹ ਉਸ ਨੂੰ ਵਿਸਾਰ ਦੇਂਦੇ ਹਨ (ਆਖ਼ਰ) ਜੂਨਾਂ ਵਿਚ ਭਟਕਦੇ ਹਨ ।੪।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ
Chandigarh,16 JAN,2025,(Azad Soch News):- ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ...
ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ,ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ
ਕਾਂਗਰਸ ਨੇ ਬੁੱਧਵਾਰ (15 ਜਨਵਰੀ) ਰਾਤ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-01-2025 ਅੰਗ 690
ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਦੇ ਜੀਵਨ ਸਾਥੀਆਂ ਲਈ ਓਪਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਬਦਲਾਅ ਕੀਤਾ
15 ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਦਿੱਲੀ ਅਤੇ ਹਰਿਆਣਾ ਵਿੱਚ 16 ਜਨਵਰੀ, 2025 ਤੋਂ ਸਕੂਲ ਖੁੱਲ੍ਹਣਗੇ
Farmers Protest: ਖਨੌਰੀ ਬਾਰਡਰ ’ਤੇ ਕਾਲੇ ਚੋਲੇ ਪਾ ਕੇ ਮਰਨ ਵਰਤ ’ਤੇ ਬੈਠੇ 111 ਕਿਸਾਨ