ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-02-2026 ਅੰਗ 481

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-02-2026 ਅੰਗ 481

ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧

ੴ ਸਤਿਗੁਰ ਪ੍ਰਸਾਦਿ

॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥

ਅਰਥ:- ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ।1। ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ?।1। ਰਹਾਉ। ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ?।2। (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ)।3।1। 23।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿੱਚ 19 ਵਿਸ਼ੇਸ਼ ਕੈਂਪ ਜਾਰੀ: ਡਿਪਟੀ ਕਮਿਸ਼ਨਰ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿੱਚ 19 ਵਿਸ਼ੇਸ਼ ਕੈਂਪ ਜਾਰੀ: ਡਿਪਟੀ ਕਮਿਸ਼ਨਰ
ਬਰਨਾਲਾ, 6 ਫਰਵਰੀ            ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ...
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪੱਖੀ ਕਲਾ ਦਾ ਦੌਰਾ
ਹਰੇਕ ਨਾਗਰਿਕ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀ.ਓ. ਨੇ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ
ਨਵੋਦਿਆ ਵਿਦਿਆਲਿਆ ਦੀ ਕਲਾਸ 9ਵੀਂ ਦੀ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਵਿਖੇ ਛੁੱਟੀ ਦਾ ਕੀਤਾ ਐਲਾਨ : ਆਸ਼ਿਕਾ ਜੈਨe
ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ
ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ
ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ 'ਤੇ ਕੀਤੀ ਛਾਪੇਮਾਰੀ; 208 ਕਾਬੂ