ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-05-2026 ਅੰਗ 804

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-05-2026 ਅੰਗ 804

ਬਿਲਾਵਲੁ ਮਹਲਾ ੫

॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥ 

ਅਰਥ:- ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ)। ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ॥੧॥ ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ, ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ॥੧॥ ਰਹਾਉ॥ ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ। ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ॥੨॥ ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ। ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ।੩। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ।੪।੫।੧੦।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਹਰਿਆਣਾ ਵਿੱਚ ਜਨ ਸਿਹਤ ਵਿਭਾਗ ਨੇ ਇੱਕ ਨਵੀਂ ਸੰਚਾਲਨ ਨੀਤੀ ਲਾਗੂ ਕੀਤੀ  ਹਰਿਆਣਾ ਵਿੱਚ ਜਨ ਸਿਹਤ ਵਿਭਾਗ ਨੇ ਇੱਕ ਨਵੀਂ ਸੰਚਾਲਨ ਨੀਤੀ ਲਾਗੂ ਕੀਤੀ 
Chandigarh,18,May,2026,(Azad Soch News):-  ਹਰਿਆਣਾ ਦੀਆਂ ਪੰਚਾਇਤਾਂ ਹੁਣ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਪ੍ਰਣਾਲੀਆਂ ਨੂੰ ਚਲਾਉਣ ਅਤੇ ਨਿਗਰਾਨੀ...
ਚੀਨ ਦੇ ਗੁਆਂਗਸ਼ੀ ਖੇਤਰ ਵਿਚ ਅੱਜ ਤੜਕੇ 5.2 ਤੀਬਰਤਾ ਦਾ ਭੂਚਾਲ ਆਇਆ
ਸ਼ਾਹਿਦ ਕਪੂਰ ਦੀ ਆਉਣ ਵਾਲੀ ਫਿਲਮ "ਕਾਕਟੇਲ 2" ਲਈ ਪ੍ਰਸ਼ੰਸਕ ਕਾਫ਼ੀ ਉਤਸ਼ਾਹਿਤ
ਸਿੱਕਮ ਵਿਚ 1 ਜੂਨ, 2026 ਤੋਂ ‘ਆਨੰਦ ਮੈਰਿਜ ਐਕਟ’ ਪੂਰੀ ਤਰ੍ਹਾਂ ਲਾਗੂ ਹੋਣ ਜਾ ਰਿਹਾ ਹੈ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕ ਸੀਐਨਜੀ ਦੀਆਂ ਵਧੀਆਂ ਕੀਮਤਾਂ
ਹੋਰਮੁਜ਼ ਜਲਡਮਰੂ ਪਾਰ ਕਰਕੇ 20,000 ਟਨ LPG ਲੈਕੇ ਗੁਜਰਾਤ ਪਹੁੰਚਿਆ ਭਾਰਤੀ ਜਹਾਜ਼
ਸੀਐਮ ਰੇਖਾ ਗੁਪਤਾ ਨੇ ਦਵਾਰਕਾ ਵਿਧਾਨ ਸਭਾ ਹਲਕੇ ਨੂੰ ਦਿੱਤਾ ਵੱਡਾ ਤੋਹਫ਼ਾ