ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-08-2024 ਅੰਗ 692

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-08-2024 ਅੰਗ 692

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਅਰਥ:- ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ!!

Advertisement

Latest News

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
Amritsar Sahib,14 Sep,2024,(Azad Soch News):-  ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...
ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਦੁਰਗ-ਵਿਸ਼ਾਖਾਪਟਨਮ ਵੰਦੇ ਇੰਡੀਆ ਐਕਸਪ੍ਰੈਸ ਰੇਲ ਗੱਡੀ ’ਤੇ ਪੱਥਰਬਾਜ਼ੀ
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਆਗਰਾ 'ਚ ਭਾਰੀ ਬਾਰਿਸ਼ ਨੇ ਤਾਜ ਮਹਿਲ ਸਮੇਤ ਸ਼ਹਿਰ ਦੇ ਇਤਿਹਾਸਕ ਸਮਾਰਕਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ