ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-12-2024 ਅੰਗ 680

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-12-2024 ਅੰਗ 680

ਧਨਾਸਰੀ ਮਹਲਾ ੫

॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥

ਹੇ ਭਾਈ ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ॥੧॥ ਰਹਾਉ॥ ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ॥੨॥੬॥੩੭॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप 100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप
*100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप* *कथनी-करनी एकै सार, जुल्म रहैया न...
'ਆਪ' ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ’ਚੋਂ 60 ਤੋਂ ਵੱਧ ਜਿੱਤੇਗੀ-ਰਾਜ ਸਭਾ ਮੈਂਬਰ ਸੰਜੇ ਸਿੰਘ
Haryana News: ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ 'ਚ 804 ਕਰੋੜ ਰੁਪਏ ਦਾ ਏਜੰਡਾ ਪਾਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ
ਨਵੀਂ ਵੰਦੇ ਭਾਰਤ ਟਰੇਨ ਲਾਂਚ ਲਈ ਤਿਆਰ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ H-1B ਵੀਜ਼ਾ ‘ਤੇ ਆਪਣੇ ਸਟੈਂਡ ਦਾ ਖੁਲਾਸਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-01-2025 ਅੰਗ 643