ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-01-2025 ਅੰਗ 711

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-01-2025 ਅੰਗ 711

ਟੋਡੀ ਮਹਲਾ ੫

॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥ (ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਹੇ ਨਾਨਕ ਜੀ! (ਆਖੋ-) ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ॥੨॥੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ