ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-01-2026 ਅੰਗ 453

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-01-2026 ਅੰਗ 453

ਆਸਾ ਛੰਤ ਮਹਲਾ ੫ ਘਰੁ ੪

ੴ ਸਤਿਗੁਰ ਪ੍ਰਸਾਦਿ

ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥

ਰਾਗ ਆਸਾ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੋਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ। (ਉਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ ਮਰਨ ਦੇ ਦੁੱਖ (ਜ਼ਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ। ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ।ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ)। ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ ॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ
ਹੁਸ਼ਿਆਰਪੁਰ, 10 ਮਾਰਚ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਨਿਗਮ ਵੱਲੋਂ ਲੋਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ...
ਇੰਟਰਪੋਲ ਰੈਫਰੈਂਸ/ਨੋਟਿਸ/ਐਕਸਟ੍ਰਡੀਸ਼ਨ/ਓਐਫਟੀਈਸੀ ਰਾਹੀਂ ਸੰਗਠਿਤ ਅਪਰਾਧ ਦੇ ਖਾਤਮੇ ਵਿੱਚ ਵੱਡੀ ਸਫ਼ਲਤਾ; ਸੰਗਰੂਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਮਿਲਿਆ ਲਾਭ*
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ
ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ
ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ