ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-04-2026 ਅੰਗ 654

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-04-2026 ਅੰਗ 654

ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥

ਵਿਆਖਿਆ: ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ॥ ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥ ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩। ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ
ਪਟਿਆਲਾ, 17, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਗਰਮੀ ਦੇ ਮੌਸਮ ਵਿੱਚ ਜਦੋਂ ਤਾਪਮਾਨ ਵਧਣ ਲੱਗਦਾ ਹੈ, ਤਾਂ ਸਰੀਰ ਨੂੰ ਅੰਦਰੋਂ...
ਬਾਦਸ਼ਾਹ ਦੇ ਨਵੇਂ ਗੀਤ ‘ਟਟੀਹਰੀ’ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ
ਹਰਿਆਣਾ ਵਿੱਚ ਮਾਲੀਆ ਨਾਲ ਸਬੰਧਤ ਸ਼ਿਕਾਇਤਾਂ ਦਾ ਹੱਲ 48 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ
ਭਾਰਤ ਅਤੇ ਨਿਊਜ਼ੀਲੈਂਡ 27 ਅਪ੍ਰੈਲ ਨੂੰ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਹਸਤਾਖਰ ਕਰਨਗੇ
ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਏਸ਼ੀਆ ਦੇ ਸੱਭ ਤੋਂ ਅਮੀਰ ਵਿਅਕਤੀ ਦਾ ਖ਼ਿਤਾਬ ਹਾਸਲ ਕਰ ਲਿਆ ਹੈ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ
19 ਅਪ੍ਰੈਲ ਨੂੰ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ