ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-06-2026 ਅੰਗ 877

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-06-2026 ਅੰਗ 877

ਰਾਮਕਲੀ ਮਹਲਾ ੧

॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ 

ਅਰਥ:- ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਭਾਜਪਾ ਦੀ ਧੂਰੀ ਰੈਲੀ 'ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ ਭਾਜਪਾ ਦੀ ਧੂਰੀ ਰੈਲੀ 'ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ
ਚੰਡੀਗੜ੍ਹ 7 ਜੂਨ-      ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ...
ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ- ਧਾਲੀਵਾਲ
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਦਿੱਤਾ ਵਧਾ : ਹਰਪਾਲ ਸਿੰਘ ਚੀਮਾ
ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ