ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-07-2024 ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-07-2024 ਅੰਗ 706

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ