ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-07-2026 ਅੰਗ 709

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-07-2026 ਅੰਗ 709

ਸਲੋਕ

॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਅਰਥ:-  ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ