ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2024 ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2024 ਅੰਗ 696

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ

॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾ ਸਕਦਾ - ਮੀਤ ਹੇਅਰ ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾ ਸਕਦਾ - ਮੀਤ ਹੇਅਰ
-ਪ੍ਰਦਰਸ਼ਨਾਂ 'ਤੇ ਪਾਬੰਦੀ ਗੈਰ-ਜਮਹੂਰੀ, ਇਹ ਪੰਜਾਬ ਯੂਨੀਵਰਸਿਟੀ ਦਾ ਤਾਨਾਸ਼ਾਹੀ ਹੁਕਮ - ਮੀਤ ਹੇਅਰ - ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ,...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621
ਕੇਂਦਰੀ ਟੀਮ ਨੇ ਜਲੰਧਰ ਜ਼ਿਲ੍ਹੇ ’ਚ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ :-ਡਾ ਬਲਜੀਤ ਕੌਰ
ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ