ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-04-2026 ਅੰਗ 866

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-04-2026 ਅੰਗ 866

ਗੋਂਡ ਮਹਲਾ ੫

॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥

ਅਰਥ:- ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।1। ਰਹਾਉ। (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ।1। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।2। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।3। ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।4।12।14।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ
ਪਟਿਆਲਾ, 17, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਗਰਮੀ ਦੇ ਮੌਸਮ ਵਿੱਚ ਜਦੋਂ ਤਾਪਮਾਨ ਵਧਣ ਲੱਗਦਾ ਹੈ, ਤਾਂ ਸਰੀਰ ਨੂੰ ਅੰਦਰੋਂ...
ਬਾਦਸ਼ਾਹ ਦੇ ਨਵੇਂ ਗੀਤ ‘ਟਟੀਹਰੀ’ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ
ਹਰਿਆਣਾ ਵਿੱਚ ਮਾਲੀਆ ਨਾਲ ਸਬੰਧਤ ਸ਼ਿਕਾਇਤਾਂ ਦਾ ਹੱਲ 48 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ
ਭਾਰਤ ਅਤੇ ਨਿਊਜ਼ੀਲੈਂਡ 27 ਅਪ੍ਰੈਲ ਨੂੰ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਹਸਤਾਖਰ ਕਰਨਗੇ
ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਏਸ਼ੀਆ ਦੇ ਸੱਭ ਤੋਂ ਅਮੀਰ ਵਿਅਕਤੀ ਦਾ ਖ਼ਿਤਾਬ ਹਾਸਲ ਕਰ ਲਿਆ ਹੈ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ
19 ਅਪ੍ਰੈਲ ਨੂੰ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ