ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-05-2026 ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-05-2026 ਅੰਗ 619

ਸੋਰਠਿ ਮਹਲਾ ੫

॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ 

ਅਰਥ:-    ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਨੈਸ਼ਨਲ ਕ੍ਰਸ਼ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਨੀਲੇ ਅਨਾਰਕਲੀ ਸੂਟ ਵਿੱਚ ਚਮਕੀ ਨੈਸ਼ਨਲ ਕ੍ਰਸ਼ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਨੀਲੇ ਅਨਾਰਕਲੀ ਸੂਟ ਵਿੱਚ ਚਮਕੀ
ਚੰਡੀਗੜ੍ਹ, 08, ਮਈ, 2026, (ਆਜ਼ਾਦ ਸੋਚ ਨਿਊਜ਼):-   ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ, ਜਿਨ੍ਹਾਂ ਨੂੰ ਅਕਸਰ 'ਨੈਸ਼ਨਲ ਕ੍ਰਸ਼' ਕਿਹਾ...
ਕੋਲਡ ਡ੍ਰਿੰਕਸ ਵਿੱਚ ਭਾਰੀ ਮਾਤਰਾ ਵਿੱਚ ਕੈਫੀਨ ਅਤੇ ਖੰਡ ਹੁੰਦੀ ਹੈ
ਦਿੱਲੀ-ਜੈਪੁਰ ਐਕਸਪ੍ਰੈਸਵੇਅ 'ਤੇ ਮਹਿਲਾ ਕੈਬ ਡਰਾਈਵਰ ਨਾਲ ਕੁੱਟਮਾਰ,ਕਈ ਜ਼ਖਮੀ
ਮੋਹਾਲੀ-ਚੰਡੀਗੜ੍ਹ ਦੇ ਇੱਕ ਦਰਜਨ ਤੋਂ ਵੱਧ ਬਿਲਡਰ ਅਤੇ ਡਿਵੈਲਪਰ ਈਡੀ ਦੇ ਰਾਡਾਰ 'ਤੇ
ਹਰਿਆਣਾ ਦੇ ਸਕੂਲਾਂ ਅਤੇ ਹਸਪਤਾਲਾਂ ਤੋਂ ਹਾਈ-ਟੈਂਸ਼ਨ ਤਾਰਾਂ ਹਟਾ ਦਿੱਤੀਆਂ ਜਾਣਗੀਆਂ-ਅਨਿਲ ਵਿਜ
IPL 2026 ਦੌਰਾਨ ਖਿਡਾਰੀਆਂ ਦੇ ਨਾਲ ਉਨ੍ਹਾਂ ਦੀਆਂ ਗਰਲਫ੍ਰੈਂਡਜ਼ ਦੇ ਘੁੰਮਣ ਅਤੇ ਟੀਮ ਹੋਟਲਾਂ ਵਿੱਚ ਰਹਿਣ ਨੂੰ ਲੈ ਕੇ BCCI ਕਾਫੀ ਸਖ਼ਤ ਨਜ਼ਰ
ਸਿਆਸਤ 'ਚ ਵੱਡੀ ਹਲਚਲ, ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਦਿੱਤਾ ਅਸਤੀਫ਼ਾ