ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ

॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥


ਅਰਥ:- ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ-ਵਿਧਾਇਕ ਸ਼੍ਰੀ ਰਜਨੀਸ਼ ਦਯੀਆ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ-ਵਿਧਾਇਕ ਸ਼੍ਰੀ ਰਜਨੀਸ਼ ਦਯੀਆ
ਵਿਧਾਇਕ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਕੀਤੇ ਉਦਘਾਟਨ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ...
6000mAh ਬੈਟਰੀ ਅਤੇ 6GB RAM ਵਾਲਾ Realme C75 ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ
ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਸੋਮਵਾਰ ਨੂੰ ਕੈਨੇਡਾ ਦੀ ਸੰਘੀ ਚੋਣ ਜਿੱਤ ਲਈ
1300 ਏਕੜ ਦੇ ਰਕਬੇ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਲਈ ਆਵੇਗਾ ਤਕਰੀਬਨ 2 ਕਰੋੜ ਰੁਪਏ ਦਾ ਖਰਚ
ਰੋਹਤਕ PGI ਵਿੱਚ 600 ਬਿਸਤਰਿਆਂ ਵਾਲਾ ਪ੍ਰਾਈਵੇਟ ਵਾਰਡ ਬਣਾਇਆ ਜਾਵੇਗਾ
'ਕੈਰੀ ਆਨ ਜੱਟਾ' ਦੀ ਟੀਮ ਧਮਾਕੇਦਾਰ ਵਾਪਸੀ ਲਈ ਤਿਆਰ
ਸਿਹਤ ਲਈ ਵਰਦਾਨ,ਆੜੂਆਂ ਦਾ ਸੇਵਨ