ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2026 ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2026 ਅੰਗ 708

ਸਲੋਕ

॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

ਅਰਥ:- ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਕੇ.ਵੀ.ਕੇ. ਰੋਪੜ ਨੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਕੇ.ਵੀ.ਕੇ. ਰੋਪੜ ਨੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਰੂਪਨਗਰ, 8 ਜੁਲਾਈ: ਆਪਣੀਆਂ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਰੋਪੜ ਵੱਲੋਂ ਅੱਜ...
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਫਾਜ਼ਿਲਕਾ ਨੇ ਪਿੰਡ ਆਲਮਸ਼ਾਹ ਤੋਂ ਬੱਸ ਕੀਤੀ ਰਵਾਨਾ
ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ
ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਲਈ ਪੰਜਾਬ ਸਰਕਾਰ ਦਾ ਉਪਰਾਲਾ ਸ਼ਲਾਂਘਾਯੋਗ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ
ਬਾਦਲ ਪਰਿਵਾਰ ਪੰਜਾਬ ਅਤੇ ਸਿੱਖ ਪੰਥ ਦਾ ਸਭ ਤੋਂ ਵੱਡਾ ਦੁਸ਼ਮਣ, ਉਨ੍ਹਾਂ ਨੇ ਪੰਜਾਬ ਦੇ ਸਭ ਤੋਂ ਕਾਲੇ ਦੌਰ ਦੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ: ਕੁਲਦੀਪ ਸਿੰਘ ਧਾਲੀਵਾਲ
ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ