ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742

ਸੂਹੀ ਮਹਲਾ ੫

॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥

ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ। (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ।੧। ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ। ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ।੧।ਰਹਾਉ। ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ।੨। ਹੇ ਭਾਈ! Bn ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ।੩। ਹੇ ਨਾਨਕ! (ਆਖ-ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ, ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ।੪।੨੧।੨੭।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ