ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-04-2026 ਅੰਗ 662

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-04-2026 ਅੰਗ 662

ਧਨਾਸਰੀ ਮਹਲਾ ੧

॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥


ਪੰਜਾਬੀ ਵਿੱਚ ਵਿਆਖਿਆ :- ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ), ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ। ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ। ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ ॥੧॥ ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣ। ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ ॥੧॥ ਰਹਾਉ ॥ ਚੋਰ ਪਿਆ ਸੋਹਣਾ ਬਣੇ ਚਤੁਰ ਬਣੇ, (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ। ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ ॥੨॥ ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ। ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ। ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ, (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ ॥੩॥ (ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਝੂਠੀਆਂ ਗੱਪਾਂ ਅਤੇ ਝੂਠ ਕਬਾੜ ਦੀਆਂ ਗੱਲਾਂ – ਭਾਵੇਂ ਸਾਰੇ ਸੰਸਾਰ ਨੂੰ ਆਖੀਆਂ ਜਾਣ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ)। (ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ। ਹੇ ਨਾਨਕ ਜੀ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ ॥੪॥੪॥੬॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਵਾਲ ਉਠਾਉਣਾ ਪੰਥ 'ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਵਾਲ ਉਠਾਉਣਾ ਪੰਥ 'ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ
*ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਵਾਲ ਉਠਾਉਣਾ ਪੰਥ 'ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ...
ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਵੱਲੋਂ ਅਪਣਾਏ 38 ਉੱਤਮ ਕਲਾਸਰੂਮ ਅਭਿਆਸਾਂ ਦਾ ਸੰਗ੍ਰਹਿ ਕੀਤਾ ਜਾਰੀ
ਪੰਜਾਬ ਵਿੱਚ 1.30 ਲੱਖ ਏਕੜ ਮੀਂਹ, ਗੜੇਮਾਰੀ; ਗੁਰਮੀਤ ਖੁੱਡੀਆਂ ਨੇ ਕੇਂਦਰ ਨੂੰ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਟੀਮ ਭੇਜਣ ਦੀ ਅਪੀਲ ਕੀਤੀ, ਤੁਰੰਤ ਰਾਹਤ ਦੀ ਮੰਗ ਕੀਤੀ
ਵਿਸ਼ਵ ਸਿਹਤ ਦਿਵਸ ਮੌਕੇ ਸੀਐਚਸੀ ਭਰਤਗੜ੍ਹ ਵਿੱਚ ਜਾਗਰੂਕਤਾ ਸਮਾਗਮ ਆਯੋਜਿਤ
ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ
ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਲੋਕ ਅਰਪਣ