ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-07-2024 ਅੰਗ 590

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-07-2024 ਅੰਗ 590

ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਮਃ ੩

॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥ ਵਢੀਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ


ਅਰਥ: ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, (ਕਿਉਂਕਿ) ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ।੧। ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ। ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨। ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ। (ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ। ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ; ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ।੧੧।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਪੰਜਾਬ ਸਰਕਾਰ ਦਾ ਉਦੇਸ਼: ਜੈ ਕ੍ਰਿਸ਼ਨ ਸਿੰਘ ਰੌੜੀ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਪੰਜਾਬ ਸਰਕਾਰ ਦਾ ਉਦੇਸ਼: ਜੈ ਕ੍ਰਿਸ਼ਨ ਸਿੰਘ ਰੌੜੀ
ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ  ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਧਾਨ ਸਭਾ...
ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ
ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ : ਭੁੱਲਰ 
ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ
ਮੁੱਖ ਮੰਤਰੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਕਿਸੇ ਵੀ ਅਣਗਹਿਲੀ ਲਈ ਸਖ਼ਤ ਕਾਰਵਾਈ ਦੀ ਚਿਤਾਵਨੀ
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ-ਵਿਧਾਇਕ ਸ਼੍ਰੀ ਰਜਨੀਸ਼ ਦਯੀਆ
6000mAh ਬੈਟਰੀ ਅਤੇ 6GB RAM ਵਾਲਾ Realme C75 ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ