ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-07-2026 ਅੰਗ 704

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-07-2026 ਅੰਗ 704

ਜੈਤਸਰੀ ਮਹਲਾ ੫ ਘਰੁ ੨ ਛੰਤ

ੴ ਸਤਿਗੁਰ ਪ੍ਰਸਾਦਿ

॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

ਅਰਥ:-  ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ