ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-01-2025 ਅੰਗ 670

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-01-2025 ਅੰਗ 670

ਧਨਾਸਰੀ ਮਹਲਾ ੪

॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

 ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ
Israel,22,JUN,2025,(Azad Soch News):- ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ ਹੋ ਗਿਆ ਹੈ। ਅਮਰੀਕਾ ਨੇ ਇਰਾਨ ਦੇ...
ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾ ਸਕਦਾ - ਮੀਤ ਹੇਅਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621
ਕੇਂਦਰੀ ਟੀਮ ਨੇ ਜਲੰਧਰ ਜ਼ਿਲ੍ਹੇ ’ਚ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ :-ਡਾ ਬਲਜੀਤ ਕੌਰ