ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-06-2026 ਅੰਗ 676

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-06-2026 ਅੰਗ 676

ਧਨਾਸਰੀ ਮਹਲਾ ੫

॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥

ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥

ਤਾ ਤੇ ਮੋਹਿ ਧਾਰੀ ਓਟ ਗੋਪਾਲ ॥

ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥

ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥

ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥

ਅਰਥ:  ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ
ਚੰਡੀਗੜ੍ਹ; 10 ਜੂਨ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ...
ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ
ਡੀਜੀਪੀ ਗੌਰਵ ਯਾਦਵ ਨੇ ਨਵਾਂ 'ਸਾਂਝ ਸਿਟੀਜ਼ਨ ਪੋਰਟਲ' ਕੀਤਾ ਲਾਂਚ
ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ
ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਦੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ