ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-11-2025 ਅੰਗ 494

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-11-2025 ਅੰਗ 494

ੴ ਸਤਿਗੁਰ ਪ੍ਰਸਾਦਿ

ਗੂਜਰੀ ਮਹਲਾ ੪ ਘਰੁ ੩

ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥

ਅਰਥ:- ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ। ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ।1। ਰਹਾਉ। ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ। ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ)।1। ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ ਹੈ।2। ਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ।3। ਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀਂ ਉਹੀ ਕੰਮ-ਕਾਰ ਕਰਦੇ ਹਾਂ।4। ਹੇ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ।5।1।7। 16।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ