ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 11-01-2026 ਅੰਗ 719

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 11-01-2026 ਅੰਗ 719

ਬੈਰਾੜੀ ਮਹਲਾ ੪

॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ
ਹੁਸ਼ਿਆਰਪੁਰ, 10 ਮਾਰਚ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਨਿਗਮ ਵੱਲੋਂ ਲੋਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ...
ਇੰਟਰਪੋਲ ਰੈਫਰੈਂਸ/ਨੋਟਿਸ/ਐਕਸਟ੍ਰਡੀਸ਼ਨ/ਓਐਫਟੀਈਸੀ ਰਾਹੀਂ ਸੰਗਠਿਤ ਅਪਰਾਧ ਦੇ ਖਾਤਮੇ ਵਿੱਚ ਵੱਡੀ ਸਫ਼ਲਤਾ; ਸੰਗਰੂਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਮਿਲਿਆ ਲਾਭ*
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ
ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ
ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ