ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-05-2026 ਅੰਗ 682

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-05-2026 ਅੰਗ 682

ਧਨਾਸਰੀ ਮਹਲਾ ੫

॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥


ਅਰਥ:- ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਕੰਗ ਦੇ ਕਰਨਾਲ ਸਥਿਤ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਕੰਗ ਦੇ ਕਰਨਾਲ ਸਥਿਤ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ
Chandigarh, 13,May,2026,(Azad Soch News):- ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਸਿੰਘ ਕੰਗ ਦੇ ਕਰਨਾਲ (ਹਰਿਆਣਾ) ਸਥਿਤ ਘਰ ਦੇ...
ਹਰਿਆਣਾ ਵਿੱਚ 34 ਥਾਵਾਂ 'ਤੇ ਬਣਾਏ ਜਾ ਰਹੇ ਹਨ ਈਐਸਆਈ ਹਸਪਤਾਲ ਅਤੇ ਡਿਸਪੈਂਸਰੀਆਂ, ਪ੍ਰੋਜੈਕਟਾਂ ਨੂੰ ਤੇਜ਼ ਕਰਨ ਦੇ ਨਿਰਦੇਸ਼: ਅਨਿਲ ਵਿਜ
ਆਈਪੀਐਲ 2026: ਗੁਜਰਾਤ ਟਾਈਟਨਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ ਘਰੇਲੂ ਮੈਦਾਨ ‘ਤੇ 82 ਦੌੜਾਂ ਦੇ ਵੱਡੇ ਸਕੋਰ ਨਾਲ ਹਰਾ ਦਿੱਤਾ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਅੱਜ
ਕਾਨਸ 2026: ਆਲੀਆ ਭੱਟ ਕਾਨਸ 2026 ਵਿੱਚ ਬਾਰਬੀ ਅਵਤਾਰ ਵਿੱਚ ਚਮਕਦੀ ਹੋਈ,
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਮੰਗਲਵਾਰ ਨੂੰ ਚੀਨ ਲਈ ਰਵਾਨਾ ਹੋਏ
ਮੁੱਖ ਮੰਤਰੀ ਰੇਖਾ ਗੁਪਤਾ ਨੇ ਇੱਕ ਵੱਡਾ ਫੈਸਲਾ ਲਿਆ,ਸਰਕਾਰੀ ਵਾਹਨਾਂ ਦੀ ਵਰਤੋਂ ਘਟਾਈ ਗਈ