ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 11-06-2026 ਅੰਗ 632

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 11-06-2026 ਅੰਗ 632

ਸੋਰਠਿ ਮਹਲਾ ੯ ॥

ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥

ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥

ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥

ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥

ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥

ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥

ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥

ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੩੨)

ਪੰਜਾਬੀ ਵਿਆਖਿਆ:-  ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ
ਬਰਨਾਲਾ, 11 ਜੂਨ-          ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵਧਦੀ ਤਪਸ਼ ਅਤੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਇਕ...
ਮੇਰੀ ਧਰਤੀ ਮੇਰਾ ਜਨੂੰਨ ਤਹਿਤ 60 ਕਰੋੜ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਛੇਗਾ ਪੁਲਾਂ ਦਾ ਜਾਲ- ਹਰਜੋਤ ਬੈਂਸ
ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਗੁਨਾਹ ਕਬੂਲਿਆ,ਪਰ ਹੁਣ ਮੁਨਕਰ ਕਿਉਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ