ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 11-12-2025 ਅੰਗ 683

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 11-12-2025 ਅੰਗ 683

ਧਨਾਸਰੀ ਮਹਲਾ ੫ ਘਰੁ ੧੨

ੴ ਸਤਿਗੁਰ ਪ੍ਰਸਾਦਿ

॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਵਿਆਖਿਆ : ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
*ਚੰਡੀਗੜ੍ਹ, 13 ਦਸੰਬਰ:*ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ...
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ