ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-01-2026 ਅੰਗ 717

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-01-2026 ਅੰਗ 717

ਟੋਡੀ ਮਹਲਾ ੫

॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥


ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ
*ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ* *ਭਗਵੰਤ ਮਾਨ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ
ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ