ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-02-2026 ਅੰਗ 591

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-02-2026 ਅੰਗ 591

ਸਲੋਕੁ ਮ:੩

॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥


ਅਰਥ:-  ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

ਗੁਰੂ ਪਿਆਰੀ ਸਾਧ ਸੰਗਤ ਜੀਓ!!
ਗੁਰੂ ਸਹਿਬ ਕਿ੍ਪਾ ਕਰਨ  ਫੱਗਣ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ।
ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।

Advertisement

Latest News

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ 'ਆਪ' ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ 'ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ 'ਆਪ' ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ 'ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ 'ਆਪ' ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ 'ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼*...
ਭਾਜਪਾ ਦਾ ਅਮਰੀਕਾ-ਭਾਰਤ ਸੌਦਾ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਨੂੰ ਵੇਚਣ ਦੀ ਸਾਜ਼ਿਸ਼ ਹੈ: ਹਰਪਾਲ ਸਿੰਘ ਚੀਮਾ
ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- 'ਆਪਰੇਸ਼ਨ ਲੋਟਸ' ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼
ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ 'ਆਪ' ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ 'ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼
ਭਾਜਪਾ ਦਾ ਅਮਰੀਕਾ-ਭਾਰਤ ਸੌਦਾ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਨੂੰ ਵੇਚਣ ਦੀ ਸਾਜ਼ਿਸ਼ ਹੈ: ਹਰਪਾਲ ਸਿੰਘ ਚੀਮਾ
'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- 'ਆਪਰੇਸ਼ਨ ਲੋਟਸ' ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼
ਹੁਸ਼ਿਆਰਪੁਰ 'ਚ ਨੇਚਰ ਫੈਸਟ 13 ਤੋਂ ਸ਼ੁਰੂ, ਤਿਆਰੀਆਂ ਮੁਕੰਮਲ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ