ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-07-2026 ਅੰਗ 686

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-07-2026 ਅੰਗ 686

ਧਨਾਸਰੀ ਮਹਲਾ ੧

॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥

ਅਰਥ:-  ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ