ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2025 ਅੰਗ 582

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2025 ਅੰਗ 582

ਵਡਹੰਸੁ ਮਹਲਾ ੩ ਮਹਲਾ ਤੀਜਾ

ੴ ਸਤਿਗੁਰ ਪ੍ਰਸਾਦਿ

॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥

ਰਾਗ ਵਡਹੰਸ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧। ❀ ਨੋਟ: ਸਿਰਲੇਖ ਦੇ ਅੰਕ ੧, ੨, ੩, ਆਦਿਕ ਨੂੰ ਪਹਿਲਾ, ਦੂਜਾ, ਤੀਜਾ ਪੜ੍ਹਨਾ ਹੈ।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਮਾਨ ਸਰਕਾਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ (PILBS), ਮੋਹਾਲੀ ਵਿਖੇ ਪਹਿਲਾ ਸਫਲ ਲੀਵਰ ਟ੍ਰਾਂਸਪਲਾਂਟ, ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ ਲਈ  ਸਥਾਪਤ ਕੀਤਾ ਰੋਲ ਮਾਡਲ ਮਾਨ ਸਰਕਾਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ (PILBS), ਮੋਹਾਲੀ ਵਿਖੇ ਪਹਿਲਾ ਸਫਲ ਲੀਵਰ ਟ੍ਰਾਂਸਪਲਾਂਟ, ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ ਲਈ  ਸਥਾਪਤ ਕੀਤਾ ਰੋਲ ਮਾਡਲ
*ਮਾਨ ਸਰਕਾਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ (PILBS), ਮੋਹਾਲੀ ਵਿਖੇ ਪਹਿਲਾ ਸਫਲ ਲੀਵਰ ਟ੍ਰਾਂਸਪਲਾਂਟ, ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ ਲਈ...
ਮਾਨ ਸਰਕਾਰ ਦੀ ਪ੍ਰੇਰਣਾ ਨਾਲ ਸੋਸ਼ਲ ਮੀਡੀਆ 'ਤੇ ਗੂੰਜੀ ਮਾਂ-ਬੋਲੀ ਪੰਜਾਬੀ—ਅਧਿਆਪਕਾਂ ਦੀ ਮੁਹਿੰਮ ਨੂੰ ਹਜ਼ਾਰਾਂ ਦਾ ਸਾਥ
50 ਲੱਖ ਦੀ ਗ੍ਰਾਂਟ ਤੋਂ ਖੁਸ਼ ਪਿੰਡ ਵਾਸੀ ਮਾਨ ਸਰਕਾਰ ਦਾ ਕੀਤਾ ਧੰਨਵਾਦ
ਦੱਖਣੀ ਅਫਰੀਕਾ ਨੇ ਭਾਰਤ ਨੂੰ 51 ਦੌੜਾਂ ਨਾਲ ਹਰਾ ਕੇ ਲੜੀ 1-1 ਨਾਲ ਬਰਾਬਰ ਕਰ ਲਈ ਹੈ
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ 14 ਦਸੰਬਰ ਨੂੰ ਐਲਾਨਿਆ "ਡਰਾਈ ਡੇ"
ਸਾਬਕਾ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2025 ਅੰਗ 582