ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-03-2026 ਅੰਗ 694

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-03-2026 ਅੰਗ 694

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ

॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਅਰਥ:-  (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

Motorola ਨੇ ਆਪਣੀ ਪ੍ਰੀਮੀਅਮ 'Edge' ਸੀਰੀਜ਼ ਦਾ ਵਿਸਤਾਰ ਕਰਦੇ ਹੋਏ ਭਾਰਤੀ ਬਾਜ਼ਾਰ ਵਿੱਚ ਨਵਾਂ Motorola Edge 70 Fusion+ ਲਾਂਚ ਕਰ ਦਿੱਤਾ ਹੈ Motorola ਨੇ ਆਪਣੀ ਪ੍ਰੀਮੀਅਮ 'Edge' ਸੀਰੀਜ਼ ਦਾ ਵਿਸਤਾਰ ਕਰਦੇ ਹੋਏ ਭਾਰਤੀ ਬਾਜ਼ਾਰ ਵਿੱਚ ਨਵਾਂ Motorola Edge 70 Fusion+ ਲਾਂਚ ਕਰ ਦਿੱਤਾ ਹੈ
New Delhi,13,March,2026,(Azad Soch News):-  Motorola ਨੇ ਆਪਣੀ ਪ੍ਰੀਮੀਅਮ 'Edge' ਸੀਰੀਜ਼ ਦਾ ਵਿਸਤਾਰ ਕਰਦੇ ਹੋਏ ਭਾਰਤੀ ਬਾਜ਼ਾਰ ਵਿੱਚ ਨਵਾਂ Motorola Edge...
ਰਾਜ ਸਭਾ ਮੈਂਬਰ (MP) ਸਤਨਾਮ ਸਿੰਘ ਸੰਧੂ ਵੱਲੋਂ ਸੰਸਦ ਵਿੱਚ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਮੁੜ ਸੁਰਜੀਤ ਕਰਨ ਦਾ ਚੁੱਕਿਆ ਮੁੱਦਾ
ਪੰਜਾਬੀ ਸਿਨੇਮਾ ਦੇ ਸੁਪਰਸਟਾਰ ਗਿੱਪੀ ਗਰੇਵਾਲ ਬਹੁ-ਚਰਚਿਤ ਫ਼ਿਲਮ ‘Akaal: The Unconquered’ ਹੁਣ OTT ਪਲੇਟਫਾਰਮ Chaupal ’ਤੇ ਰਿਲੀਜ਼ ਹੋ ਗਈ ਹੈ
ਸਟਾਰ ਬੱਲੇਬਾਜ਼ ਕਪਤਾਨ ਸ਼ੁਭਮਨ ਗਿੱਲ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ 'ਸਾਲ ਦੇ ਸਰਵੋਤਮ ਕ੍ਰਿਕਟਰ' ਦੇ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ
ਪੁਦੀਨੇ ਦਾ ਪਾਣੀ ਪੀਣ ਨਾਲ ਸਰੀਰ ਰਹੇਗਾ ਹਮੇਸ਼ਾ ਹਾਇਡ੍ਰੇਟ
ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਦੇਸ਼ ਵਿੱਚ ਤੇਲ ਅਤੇ ਗੈਸ ਦੀ ਸਪਲਾਈ ਨੂੰ ਲੈ ਕੇ ਭਾਰਤ ਸਰਕਾਰ ਦਾ ਪੱਖ ਸਪੱਸ਼ਟ ਕੀਤਾ ਹੈ
ਮੋਜਤਬਾ ਖਮੇਨੀ ਨੇ ਸਪੱਸ਼ਟ ਕਿਹਾ ਹੈ ਕਿ ਈਰਾਨ ਆਪਣੇ ਹਰ ਜਵਾਨ ਅਤੇ ਨਾਗਰਿਕ ਦੀ ਮੌਤ ਦਾ ਹਿਸਾਬ ਲਵੇਗਾ