ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-04-2026 ਅੰਗ 809

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-04-2026 ਅੰਗ 809

ਬਿਲਾਵਲੁ ਮਹਲਾ ੫

॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥ ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥ ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥ ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥ ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥ ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥

ਅਰਥ:  ਹੇ ਭਾਈ! ਮੌਤ (ਹਰੇਕ ਮਨੁੱਖ ਦੇ) ਸਿਰ ਉਤੇ (ਖਲੋਤੀ) ਹੱਸ ਰਹੀ ਹੈ (ਕਿ ਮੂਰਖ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਆਪਣੀ ਮੌਤ ਦਾ ਚੇਤਾ ਹੀ ਨਹੀਂ ਕਰਦਾ, ਪਰ) ਪਸ਼ੂ (-ਸੁਭਾਉ ਵਾਲਾ ਮਨੁੱਖ ਇਹ ਗੱਲ) ਸਮਝਦਾ ਹੀ ਨਹੀਂ। ਝਗੜਿਆਂ ਵਿਚ (ਪਦਾਰਥਾਂ ਦੇ) ਸੁਆਦਾਂ ਵਿਚ, ਅਹੰਕਾਰ ਵਿਚ (ਫਸ ਕੇ) ਮਨੁੱਖ ਨੂੰ ਮੌਤ ਸੁੱਝਦੀ ਹੀ ਨਹੀਂ ॥੧॥ ਹੇ ਬਦ-ਕਿਸਮਤ! ਕਿਉਂ ਭਟਕਦਾ ਫਿਰਦਾ ਹੈਂ? ਆਪਣੇ ਗੁਰੂ ਦੀ ਸਰਨ ਪਿਆ ਰਹੁ। ਸੋਹਣੇ ਰੰਗ ਵਾਲਾ ਕਸੁੰਭਾ (ਮਨ-ਮੋਹਨੀ ਮਾਇਆ) ਵੇਖ ਕੇ ਕਿਉਂ ਕੁਰਾਹੇ ਪੈ ਰਿਹਾ ਹੈਂ? ॥੧॥ ਰਹਾਉ ॥ ਹੇ ਭਾਈ! (ਸਾਰੀ ਉਮਰ) ਪਾਪ ਕਰ ਕਰ ਕੇ ਹੀ ਮਨੁੱਖ ਆਪਣੇ ਵਰਤਣ ਲਈ ਧਨ ਇਕੱਠਾ ਕਰਦਾ ਰਿਹਾ, (ਪਰ ਮੌਤ ਆਉਣ ਤੇ ਇਸ ਦੇ ਸਰੀਰ ਦੀ) ਮਿੱਟੀ ਧਰਤੀ ਨਾਲ ਰਲ ਗਈ, ਤੇ, ਜੀਵ ਖ਼ਾਲੀ-ਹੱਥ ਹੀ ਉੱਠ ਕੇ ਤੁਰ ਪਿਆ ॥੨॥ ਜਿਨ੍ਹਾਂ ਸੰਬੰਧੀਆਂ ਦੀ ਖ਼ਾਤਰ ਮਨੁੱਖ (ਧਨ ਇਕੱਠਾ ਕਰਨ ਦੀ) ਮੇਹਨਤ ਕਰਦਾ ਹੈ ਉਹ (ਤੋੜ ਤਕ ਇਸ ਨਾਲ ਸਾਥ ਨਹੀਂ ਨਿਬਾਹ ਸਕਦੇ, ਇਸ ਵਾਸਤੇ ਇਸ ਨਾਲ) ਵੈਰ ਕਰਨ ਵਾਲੇ ਵਿਰੋਧ ਕਰਨ ਵਾਲੇ ਹੀ ਬਣਦੇ ਹਨ। ਹੇ ਭਾਈ! ਤੂੰ (ਇਹਨਾਂ ਦੀ ਖ਼ਾਤਰ ਹੋਰਨਾਂ ਨਾਲ ਵੈਰ ਸਹੇੜ ਸਹੇੜ ਕੇ) ਕਿਉਂ ਕ੍ਰੋਧ ਵਿਚ ਸੜਦਾ ਹੈਂ? ਇਹ ਤਾਂ ਆਖ਼ਰ ਵੇਲੇ ਤੇਰਾ ਸਾਥ ਛੱਡ ਜਾਣਗੇ ॥੩॥ ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗਦੇ ਹਨ, ਉਹੀ ਮਨੁੱਖ ਪ੍ਰਭੂ ਦੇ ਭਗਤਾਂ ਦੀ ਚਰਨ-ਧੂੜ ਬਣਦਾ ਹੈ। ਨਾਨਕ ਆਖਦਾ ਹੈ- ਗੁਰੂ ਦੀ ਸਰਨ ਪਿਆਂ (ਮਾਇਆ ਦੇ ਮੋਹ ਦੇ) ਬੰਧਨ ਟੁੱਟ ਜਾਂਦੇ ਹਨ ॥੪॥੬॥੩੬॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ