ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-05-2026 ਅੰਗ 702

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-05-2026 ਅੰਗ 702

ਜੈਤਸਰੀ ਮਹਲਾ ੫

॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

ਅਰਥ:- ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਕੰਗ ਦੇ ਕਰਨਾਲ ਸਥਿਤ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਕੰਗ ਦੇ ਕਰਨਾਲ ਸਥਿਤ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ
Chandigarh, 13,May,2026,(Azad Soch News):- ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਸਿੰਘ ਕੰਗ ਦੇ ਕਰਨਾਲ (ਹਰਿਆਣਾ) ਸਥਿਤ ਘਰ ਦੇ...
ਹਰਿਆਣਾ ਵਿੱਚ 34 ਥਾਵਾਂ 'ਤੇ ਬਣਾਏ ਜਾ ਰਹੇ ਹਨ ਈਐਸਆਈ ਹਸਪਤਾਲ ਅਤੇ ਡਿਸਪੈਂਸਰੀਆਂ, ਪ੍ਰੋਜੈਕਟਾਂ ਨੂੰ ਤੇਜ਼ ਕਰਨ ਦੇ ਨਿਰਦੇਸ਼: ਅਨਿਲ ਵਿਜ
ਆਈਪੀਐਲ 2026: ਗੁਜਰਾਤ ਟਾਈਟਨਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ ਘਰੇਲੂ ਮੈਦਾਨ ‘ਤੇ 82 ਦੌੜਾਂ ਦੇ ਵੱਡੇ ਸਕੋਰ ਨਾਲ ਹਰਾ ਦਿੱਤਾ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਅੱਜ
ਕਾਨਸ 2026: ਆਲੀਆ ਭੱਟ ਕਾਨਸ 2026 ਵਿੱਚ ਬਾਰਬੀ ਅਵਤਾਰ ਵਿੱਚ ਚਮਕਦੀ ਹੋਈ,
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਮੰਗਲਵਾਰ ਨੂੰ ਚੀਨ ਲਈ ਰਵਾਨਾ ਹੋਏ
ਮੁੱਖ ਮੰਤਰੀ ਰੇਖਾ ਗੁਪਤਾ ਨੇ ਇੱਕ ਵੱਡਾ ਫੈਸਲਾ ਲਿਆ,ਸਰਕਾਰੀ ਵਾਹਨਾਂ ਦੀ ਵਰਤੋਂ ਘਟਾਈ ਗਈ