ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-03-2026 ਅੰਗ 694

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-03-2026 ਅੰਗ 694

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ

॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

ਗੁਰੂ ਪਿਆਰੀ ਸਾਧ ਸੰਗਤ ਜੀਓ!!
ਗੁਰੂ ਸਹਿਬ ਕਿ੍ਪਾ ਕਰਨ ਚੇਤ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ।
ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।

Advertisement

Latest News

ਨਵੀਂ ਦਾਣਾ ਮੰਡੀ ਕੋਟਕਪੂਰਾ ਦੇ ਗੁਰਮਤਿ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ ਨਵੀਂ ਦਾਣਾ ਮੰਡੀ ਕੋਟਕਪੂਰਾ ਦੇ ਗੁਰਮਤਿ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ
ਕੋਟਕਪੂਰਾ 14 ਮਾਰਚ () ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਆਯੋਜਿਤ ਗੁਰਮਤਿ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ...
ਉੱਤਰੀ ਕੋਰੀਆ ਵੱਲੋਂ ਬੈਲਿਸਟਿਕ ਮਿਜ਼ਾਈਲ ਦਾਗੇ ਜਾਣ ਦੀ ਖ਼ਬਰ ਨੇ ਪੂਰੀ ਦੁਨੀਆ,ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ
ਮੋਗਾ ਦੇ ਪਿੰਡ ਕਿੱਲੀ ਚਾਹਲਾਂ ‘ਚ ਅੱਜ ਹੋਵੇਗੀ ਭਾਜਪਾ ਦੀ ਬਦਲਾਅ ਰੈਲੀ
ਸੰਗਰਾਂਦ ਹੁਕਮਨਾਮਾ ਮਹੀਨਾ ਚੇਤ ਮਾਰਚ 2026
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-03-2026 ਅੰਗ 694
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ