ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-06-2026 ਅੰਗ 713

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-06-2026 ਅੰਗ 713

ਟੋਡੀ ਮਹਲਾ ੫ ॥

ਸਤਿਗੁਰ ਆਇਓ ਸਰਣਿ ਤੁਹਾਰੀ ॥

ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥

ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥

ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥

ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥

ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥

ਐਤਵਾਰ, ੩੧ ਜੇਠ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੭੧੩)

ਪੰਜਾਬੀ ਵਿਆਖਿਆ:-  ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ । ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ । ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ । ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ । ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ—) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ ।੨।੪।੯।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ
ਨਵੀਂ ਦਿੱਲੀ/ਪੰਜਾਬ, 15 ਜੂਨ          ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ)...
ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ
ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ: ਹਰਪਾਲ ਸਿੰਘ ਚੀਮਾ
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ
ਲੋਕ ਮਿਲਣੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੋ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ