ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-07-2026 ਅੰਗ 694

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-07-2026 ਅੰਗ 694

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ

॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਅਰਥ:- (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਮਾਤਾ ਨੈਣਾ ਦੇਵੀ ਮੇਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਆਰ.ਟੀ.ਓ. ਰੂਪਨਗਰ ਵੱਲੋਂ ਕੀਤੀ ਗਈ ਵਿਸ਼ੇਸ਼ ਚੈਕਿੰਗ ਮਾਤਾ ਨੈਣਾ ਦੇਵੀ ਮੇਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਆਰ.ਟੀ.ਓ. ਰੂਪਨਗਰ ਵੱਲੋਂ ਕੀਤੀ ਗਈ ਵਿਸ਼ੇਸ਼ ਚੈਕਿੰਗ
ਰੂਪਨਗਰ, 14 ਜੁਲਾਈ: ਮਾਤਾ ਨੈਣਾ ਦੇਵੀ ਮੇਲੇ ਦੇ ਮੱਦੇਨਜ਼ਰ ਯਾਤਰੀਆਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਸ਼੍ਰੀ ਰਾਜਪਾਲ...
‘ਏਕ ਪੇੜ ਮਾਂ ਕੇ ਨਾਮ 3.0’ ਮੁਹਿੰਮ ਦੀ ਸ਼ੁਰੂਆਤ, ਸਕੂਲਾਂ ਵਿਚ ਲਗਾਏ ਰੁੱਖ
ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ
ਪੰਜਾਬ ਸਰਕਾਰ ਦੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਰਾਹੀਂ ਫੈਲ ਰਿਹਾ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼
ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ,: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ