ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2026 ਅੰਗ 842

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2026 ਅੰਗ 842

ਬਿਲਾਵਲੁ ਮਹਲਾ ੩

॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉੱਤੇ (ਮਨੁੱਖ ਦੇ ਕੀਤੇ ਕਰਮਾਂ ਅਨੁਸਾਰ ਪਰਮਾਤਮਾ ਵਲੋਂ) ਲੇਖ ਲਿਖਿਆ ਹੁੰਦਾ ਹੈ, ਉਸ (ਮਨੁੱਖ) ਦੇ ਮਨ ਵਿਚ ਇਕ ਪਰਮਾਤਮਾ (ਹੀ) ਟਿਕਿਆ ਰਹਿੰਦਾ ਹੈ।੧।ਰਹਾਉ। ਹੇ ਭਾਈ! ਸਾਰੇ ਜਗਤ ਦਾ ਮੂਲ ਅਕਾਲ ਪੁਰਖ ਆਪ ਹੀ ਜਗਤ ਨੂੰ ਪੈਦਾ ਕਰਦਾ ਹੈ, (ਕੀਤੇ ਕਰਮਾਂ ਅਨੁਸਾਰ) ਜੀਵਾਂ ਨੂੰ (ਉਸ ਨੇ) ਮਾਇਆ ਦੇ ਮੋਹ ਵਿਚ ਜੋੜਿਆ ਹੋਇਆ ਹੈ। (ਜੀਵ ਪਰਮਾਤਮਾ ਨੂੰ ਭੁਲਾ ਕੇ) ਹੋਰ ਪਿਆਰ ਵਿਚ ਦਿੱਸਦੇ ਜਗਤ ਦੇ ਮੋਹ ਵਿਚ ਫਸੇ ਰਹਿੰਦੇ ਹਨ, (ਇਹੋ ਜਿਹੇ) ਭਾਗਹੀਨ ਜੀਵ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਆਤਮਕ ਮੌਤ ਸਹੇੜੀ ਰੱਖਦੇ ਹਨ। ਜੇ (ਕਿਸੇ ਭਾਗਾਂ ਵਾਲੇ ਨੂੰ) ਗੁਰੂ ਮਿਲ ਪਏ, ਤਾਂ ਉਹ (ਆਤਮਕ ਜੀਵਨ ਦੀ) ਸਮਝ ਹਾਸਲ ਕਰ ਲੈਂਦਾ ਹੈ, (ਉਸ ਦੇ ਅੰਦਰੋਂ) ਜਗਤ ਦਾ ਮੋਹ ਮੁੱਕ ਜਾਂਦਾ ਹੈ, (ਉਹ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੧। ਹੇ ਭਾਈ! ਜਗਤ ਪੈਦਾ ਕਰ ਕੇ (ਪਰਮਾਤਮਾ) ਆਪ ਹੀ ਹਰੇਕ ਦੀ ਸੰਭਾਲ ਕਰਦਾ ਹੈ। (ਹੇ ਪ੍ਰਭੂ! ਜੀਵ ਦੇ ਕੀਤੇ ਕਰਮਾਂ ਅਨੁਸਾਰ ਉਸ ਦੇ ਮੱਥੇ ਉੱਤੇ ਜਿਹੜਾ ਲੇਖ ਤੂੰ ਲਿਖਦਾ ਹੈਂ) ਤੇਰੇ (ਉਸ ਲਿਖੇ) ਲੇਖ ਨੂੰ ਕੋਈ ਜੀਵ (ਆਪਣੇ ਉੱਦਮ ਨਾਲ) ਮਿਟਾ ਨਹੀਂ ਸਕਦਾ। ਹੇ ਭਾਈ! ਆਪਣੀ ਹਉਮੈ ਦੇ ਆਸਰੇ) ਜੇ ਕੋਈ ਮਨੁੱਖ (ਆਪਣੇ ਆਪ ਨੂੰ) ਸਿੱਧ ਆਖਦਾ ਅਖਵਾਂਦਾ ਹੈ, ਸਾਧਿਕ ਆਖਦਾ ਅਖਵਾਂਦਾ ਹੈ, ਉਹ ਮਨੁੱਖ (ਹਉਮੈ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ। ਹੇ ਭਾਈ! ਜਿਹੜਾ ਮਨੁੱਖ (ਆਪਣੀ ਹਉਮੈ ਦੀ ਟੇਕ ਛੱਡ ਕੇ) ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ ਸਮਝ ਪੈਂਦਾ ਹੈ। ਜਦੋਂ ਮਨੁੱਖ (ਆਪਣੇ ਅੰਦਰੋਂ) ਹਉਮੈ ਮੁਕਾਂਦਾ ਹੈ, ਤਦੋਂ (ਉਸ ਨੂੰ ਪਰਮਾਤਮਾ ਦਾ) ਦਰ ਦਿੱਸ ਪੈਂਦਾ ਹੈ।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ
*ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ* *ਭਗਵੰਤ ਮਾਨ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ
ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ