ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-03-2026 ਅੰਗ 813

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-03-2026 ਅੰਗ 813

ਬਿਲਾਵਲੁ ਮਹਲਾ ੫

॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨

ਅਰਥ:- ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧। ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ। ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

OnePlus Nord 6 ਦੀ ਲਾਂਚ ਤਰੀਕ ਲੀਕ, ਅਪ੍ਰੈਲ ਵਿੱਚ 9000mAh Battery ਨਾਲ ਹੋ ਸਕਦਾ ਹੈ Debut OnePlus Nord 6 ਦੀ ਲਾਂਚ ਤਰੀਕ ਲੀਕ, ਅਪ੍ਰੈਲ ਵਿੱਚ 9000mAh Battery ਨਾਲ ਹੋ ਸਕਦਾ ਹੈ Debut
New Delhi,15,March,2026,(Azad Soch News):-  OnePlus Nord 6 ਦੇ ਲਾਂਚ ਨੂੰ ਲੈ ਕੇ ਤਕਨੀਕੀ ਜਗਤ ਵਿੱਚ ਕਾਫੀ ਚਰਚਾ ਹੈ। ਤਾਜ਼ਾ ਲੀਕਸ...
ਅਮਰੀਕਾ ਨੇ ਈਰਾਨ ਦੇ ਨਵੇਂ ਸੁਪਰੀਮ ਲੀਡਰ ਮੁਜਤਬਾ ਖਾਮੇਨੇਈ ਅਤੇ ਹੋਰ 9 ਚੋਟੀ ਦੇ ਨੇਤਾਵਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਕਰੋੜ ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ
ਦਿੱਲੀ ਮੈਟਰੋ ਦੇ ਇੱਕ ਵਿਅਸਤ ਸਟੇਸ਼ਨ 'ਤੇ ਵਿਦਿਆਰਥੀ ਨੇ ਅਚਾਨਕ ਟਰੈਕ 'ਤੇ ਛਾਲ ਮਾਰ ਦਿੱਤੀ
 ਟੀਮ ਦੇ ਮੁੱਖ ਕੋਚ ਗੌਤਮ ਗੰਭੀਰ,ਕਪਤਾਨ ਸੂਰਿਆਕੁਮਾਰ ਯਾਦਵ ਅਤੇ ਆਈਸੀਸੀ ਦੇ ਚੇਅਰਮੈਨ ਜੈ ਸ਼ਾਹ ਨੇ ਸ਼ਨੀਵਾਰ ਨੂੰ ਮੁੰਬਈ ਦੇ ਮਸ਼ਹੂਰ ਸ਼੍ਰੀ ਸਿੱਧੀਵਿਨਾਇਕ ਮੰਦਰ ਵਿੱਚ ਮੱਥਾ ਟੇਕਿਆ
ਗਰਮੀਆਂ ਵਿੱਚ ਆਪਣੇ ਸਰੀਰ ਨੂੰ ਹਾਈਡ੍ਰੇਟ ਰੱਖਣ ਲਈ ਜ਼ਰੂਰ ਪੀਓ ਇਹ 7 ਡਰਿੰਕ
ਬਾਲੀਵੁੱਡ ਦੇ ਮਸ਼ਹੂਰ ਗਾਇਕ ਬਾਦਸ਼ਾਹ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾ*ਰਨ ਦੀ ਧਮਕੀ ਦਿੱਤੀ ਹੈ