ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-02-2026 ਅੰਗ 806

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-02-2026 ਅੰਗ 806

ਬਿਲਾਵਲੁ ਮਹਲਾ ੫

॥ ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥

ਬਿਲਾਵਲੁ ਮਹਲਾ ੫ ॥ ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ ।੧।ਰਹਾਉ। (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ ।੧। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ । ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ) ।੨। ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ । (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ ।੩। ਹੇ ਨਾਨਕ! (ਬੇ-ਸ਼ੱਕ) ਆਖ—ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ ।੪।੧੩।੧੮।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ 'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ
ਚੰਡੀਗੜ੍ਹ, 16 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ...
'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 31 ਵਿੱਚ ਲੱਗਾ ਵਿਸ਼ੇਸ਼ ਕੈਂਪ
ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ 'ਤੇ ਕੀਤੀ ਛਾਪੇਮਾਰੀ; 181 ਕਾਬੂ
ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ 'ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ