ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-03-2026 ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-03-2026 ਅੰਗ 619

ਸੋਰਠਿ ਮਹਲਾ ੫

॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ 

ਅਰਥ:- ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

1 ਅਪ੍ਰੈਲ 2026 ਤੋਂ ਦੇਸ਼ ਭਰ ਦੇ ਟੋਲ ਪਲਾਜ਼ਿਆਂ 'ਤੇ ਟੈਕਸ ਦੀਆਂ ਦਰਾਂ ਅਤੇ ਫਾਸਟੈਗ ਦੇ ਸਾਲਾਨਾ ਪਾਸਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ 1 ਅਪ੍ਰੈਲ 2026 ਤੋਂ ਦੇਸ਼ ਭਰ ਦੇ ਟੋਲ ਪਲਾਜ਼ਿਆਂ 'ਤੇ ਟੈਕਸ ਦੀਆਂ ਦਰਾਂ ਅਤੇ ਫਾਸਟੈਗ ਦੇ ਸਾਲਾਨਾ ਪਾਸਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ
ਇਹ ਫੈਸਲਾ ਨਵੇਂ ਵਿੱਤੀ ਸਾਲ (2026-27) ਦੀ ਸ਼ੁਰੂਆਤ ਦੇ ਨਾਲ ਹੀ ਆਮ ਜਨਤਾ ਦੀ ਜੇਬ 'ਤੇ ਸਿੱਧਾ ਅਸਰ ਪਾਉਣ ਵਾਲਾ...
ਪੰਜਾਬ ਦੇ ਕਿਸਾਨਾਂ ਲਈ ਮਾਰਚ ਦਾ ਇਹ ਮਹੀਨਾ ਕਾਫੀ ਚੁਣੌਤੀਪੂਰਨ ਸਾਬਤ ਹੋ ਰਿਹਾ ਹੈ
ਛੋਟੇ ਸਿੱਧੂ ਮੂਸੇਵਾਲਾ ਨੇ ਕੱਟਿਆ ਆਪਣੇ ਜਨਮ ਦਿਨ ਦਾ ਕੇਕ,ਹਵੇਲੀ ਨੂੰ ਰੰਗ-ਬਿਰੰਗੇ ਗੁਬਾਰਿਆਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਸੀ
Oppo ਨੇ ਭਾਰਤੀ ਬਾਜ਼ਾਰ ਵਿੱਚ ਆਪਣਾ ਨਵਾਂ ਬਜਟ-ਫ੍ਰੈਂਡਲੀ 5G ਸਮਾਰਟਫੋਨ Oppo A6s 5G ਲਾਂਚ ਕਰਕੇ ਹਲਚਲ ਮਚਾ ਦਿੱਤੀ ਹੈ
ਸਨਰਾਈਜ਼ਰਜ਼ ਹੈਦਰਾਬਾਦ ਨੇ ਇੱਕ ਮਹੱਤਵਪੂਰਨ ਫੈਸਲਾ,ਅਭਿਸ਼ੇਕ ਸ਼ਰਮਾ ਨੂੰ ਕਪਤਾਨ ਨਿਯੁਕਤ ਕੀਤਾ ਹੈ
ਚੰਡੀਗੜ੍ਹ ਦੇ ਸੈਕਟਰ 9 ਵਿੱਚ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ
ਭਾਰਤੀ ਮੌਸਮ ਵਿਭਾਗ ਨੇ ਅੱਜ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਦੇ ਬਦਲਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ