ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-07-2026 ਅੰਗ 696

ਸੰਗਰਾਂਦ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ, ਅੰਮ੍ਰਿਤਸਰ : ਮਹੀਨਾ ਸਾਵਣ (16 ਜੁਲਾਈ 2026) ਅੰਗ 134

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-07-2026 ਅੰਗ 696

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ

॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ:-  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

ਗੁਰੂ ਪਿਆਰੀ ਸਾਧ ਸੰਗਤ ਜੀਓ!! ਗੁਰੂ ਸਹਿਬ ਕਿ੍ਪਾ ਕਰਨ ਸਾਵਣ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ। ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।

 

ਸੰਗਰਾਂਦ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ, ਅੰਮ੍ਰਿਤਸਰ : ਮਹੀਨਾ ਸਾਵਣ (16 ਜੁਲਾਈ 2026) ਅੰਗ 134

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥

ਅਰਥ:- ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) । ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ। ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ। ਹੇ ਨਾਨਕ! (ਬੇਨਤੀ ਕਰ ਤੇ ਆਖ–) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ। ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ।6।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ
ਸ੍ਰੀ ਮੁਕਤਸਰ ਸਾਹਿਬ , 16 ਜੁਲਾਈ                         ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ...
ਮਾਲ ਵਿਭਾਗ ਨਾਲ ਸਬੰਧਤ ਵਿੱਚ ਹੋਰ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ- ਡਿਪਟੀ ਕਮਿਸ਼ਨਰ
ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਦੀਪਸ਼ਿਖਾ ਸ਼ਰਮਾ
ਵਿਦਿਆਰਥੀਆਂ ਦੀਆਂ ਰੈਲੀਆਂ ਨੇ ਵੋਟਰਾਂ 'ਚ ਜਗਾਈ ਨਵੀਂ ਅਲਖ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ
2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਮਿਲੇ ਲਾਇਸੈਂਸ , ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ
ਈ-20 ਪੈਟਰੋਲ ਕਾਰਨ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ