ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-08-2024 ਅੰਗ 639

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-08-2024 ਅੰਗ 639

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ

ੴ ਸਤਿਗੁਰ ਪ੍ਰਸਾਦਿ

॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨ ਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ!!

ਗੁਰੂ ਪਿਆਰੀ ਸਾਧ ਸੰਗਤ ਜੀਓ!!

ਗੁਰੂ ਸਹਿਬ ਕਿ੍ਪਾ ਕਰਨ ਭਾਦੋਂ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ।

ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ